¡Sorpréndeme!

ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ

2019-09-22 8 Dailymotion

ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ


ਤਰਨ ਤਾਰਨ ਦੇ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਜੰਡ ਦੇ ਨਜ਼ਦੀਕ ਇੱਕ ਪ੍ਰਾਈਵੇਟ ਸਕੂਲ ਦੀ ਗੱਡੀ ਥੱਲੇ ਆ ਕੇ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੱਟੀ ਦੇ ਨਜ਼ਦੀਕ ਪੈਂਦੇ ਪਿੰਡ ਆਸਲ ਦੇ ਇੱਕ ਨਿੱਜੀ ਸਕੂਲ ਦੀ ਗੱਡੀ ਵੱਲੋਂ ਪਿੰਡ ਜੰਡ ਅਤੇ ਨਾਲ ਲੱਗਦੇ ਪਿੰਡਾਂ ਵਿਚੋਂ ਸਕੂਲੀ ਬੱਚਿਆਂ ਨੂੰ ਲੈ ਕੇ ਵਾਪਸ ਜਾ ਰਹੀ ਸੀ ਜਦ ਪਿੰਡ ਜੰਡ ਦੇ ਨਜ਼ਦੀਕ ਪਹੁੰਚੇ ਤਾਂ ਅੱਗੇ ਤੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਸਕੂਲ ਗੱਡੀ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਗੱਡੀ ਦੇ ਥੱਲੇ ਆ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਵਿੱਚ ਇਸ ਉਪਰੰਤ ਮੌਕੇ ਤੇ ਪਹੁੰਚੇ ਪੁਲਿਸ ਚੌਕੀ ਘਰਿਆਲਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪੱਟੀ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਸਕੂਲੀ ਵੈਨ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ