ਦਿੱਲੀ ਦੇ ਜਹਾਂਗੀਰਪੁਰੀ ਵਿਖੇ ਹਨੂੰਮਾਨ ਜੈਅੰਤੀ ਸ਼ੋਭਾ ਯਾਤਰਾ ਮੌਕੇ ਵਾਪਰੀ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਚੌਕਸ ਹੈ। ਇਸੇ ਕਾਰਵਾਈ ਤਹਿਤ ਦਿੱਲੀ ਪੁਲਿਸ ਨੇ ਹੁਣ ਤਕ 23 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਦਿੱਲੀ ਦੇ CP ਰਾਕੇਸ਼ ਅਸਥਾਨਾ ਪ੍ਰੈੱਸ ਵਾਰਤਾ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ 23 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਛੱਡਿਆ ਨਹੀਂ ਜਾਵੇਗਾ।