ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਵਿਚ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਨੂੰ ਕਿਹਾ ਸੀ ਕਿ ਪੰਚਾਇਤੀ ਜ਼ਮੀਨਾਂ ਛੁਡਵਾਉਣ ਕਿਸਾਨ ਸਾਡਾ ਸਹਿਯੋਗ ਦੇਣ। ਇਸੇ ਸਬੰਧ ਵਿਚ ਅਸੀਂ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਕਰਨ ਜਾ ਰਹੇ ਹਾਂ। ਮੀਟਿੰਗ ਵਿਚ ਡੇਰਾ ਰਾਧਾ ਸੁਆਮੀ ਦੀ ਜ਼ਮੀਨ ਦੀਆਂ ਪਰਤਾਂ ਰਿਕਾਰਡ ਸਮੇਤ ਖੋਲ੍ਹਾਂਗੇ।