Navjot Sidhu : ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਦੇ PGI ਹਸਪਤਾਲ ਰੈਫਰ ਕਰ ਦਿੱਤਾ ਹੈ। ਸਿੱਧੂ ਦੇ ਕੁੱਝ ਮੈਡੀਕਲ ਟੈਸਟ ਹੋਣੇ ਹਨ ਜਿਸਦੇ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਤੋਂ ਮੈਡੀਕਲ ਬੋਰਡ ਨੇ ਜਾਂਚ ਮਗਰੋਂ ਤਕਨੀਕੀ ਸੁਵਿਧਾ ਦਾ ਹਵਾਲਾ ਦਿੰਦੇ ਹੋਏ ਚੰਡੀਗੜ੍ਹ ਰੈਫਰ ਕੀਤਾ ਹੈ।