¡Sorpréndeme!

ਕੌਣ ਹਨ ਪੰਜਾਬ ਕੈਬਨਿਟ 'ਚ ਸ਼ਾਮਲ ਹੋਏ ਨਵੇਂ ਮੰਤਰੀ ਫੌਜਾ ਸਿੰਘ ਸਰਾਰੀ?

2022-07-05 3 Dailymotion

ਚੰਡੀਗੜ੍ਹ : ਪੰਜਾਬ ਕੈਬਨਿਟ ਦਾ ਕੱਲ੍ਹ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਪੰਜ ਵਿਧਾਇਕਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਦਿੱਤੇ ਗਏ ਹਨ। ਜਿਸ 'ਚ ਫੌਜਾ ਸਿੰਘ ਸਰਾਰੀ, ਅਨਮੋਲ ਗਗਨ ਮਾਨ, ਅਮਨ ਅਰੋੜਾ, ਇੰਦਰਬੀਰ ਸਿੰਘ ਨਿੱਝਰ ਤੇ ਚੇਤਨ ਸਿੰਘ ਜੌੜਾਮਾਜਰਾ ਸ਼ਾਮਲ ਹਨ। ਦੱਸ ਦੇਈਏ ਕਿ ਬੁੱਧ ਰਾਮ ਬੁੱਢਲਾਡਾ, ਸਰਵਜੀਤ ਮਾਣੂੰਕੇ ਜਗਰਾਓ, ਬਲਜਿੰਦਰ ਕੌਰ ਤਲਵੰਡੀ, ਮਨਜੀਤ ਬਿਲਰਾਸਪੁਰ, ਕੁਲਵੰਤ ਪੰਡੋਰੀ ਮਹਿਲਕਲਾਂ ਦੋ ਵਾਰ ਜਿੱਤ ਚੁੱਕੇ ਹਨ ਪਰ ਇਨ੍ਹਾਂ ਕੈਬਨਿਟ 'ਚ ਥਾਂ ਨਹੀਂ ਮਿਲੀ ਜਿਸ ਤੋਂ ਬਾਅਦ ਸਿਆਸੀ ਚਰਚਾ ਸ਼ੁਰੂ ਹੋ ਗਈ ਸੀ। ਆਖਿਰ ਕਿਉਂ ਦੇ ਪੁਰਾਣੇ ਆਗੂਆਂ ਨੂੰ ਅਣਗੋਲਿਆ ਕੀਤਾ ਗਿਆ ਹੈ। ਜਦਕਿ ਸਰਵਜੀਤ ਮਾਣੂੰਕੇ ਦਾ ਨਾਂ ਸਭ ਤੋਂ ਅੱਗੇ ਚਲ ਰਿਹਾ ਸੀ।