¡Sorpréndeme!

ਬੋਰਿਸ ਜਾਨਸਨ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

2022-07-08 5 Dailymotion

Boris Johnson Resigns: ਬੋਰਿਸ ਜਾਨਸਨ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਨੂੰ ਆਪਣੇ ਸੰਬੋਧਨ 'ਚ ਇਹ ਐਲਾਨ ਕੀਤਾ। ਜੌਹਨਸਨ ਨੇ ਕਿਹਾ ਕਿ ਉਨ੍ਹਾਂ ਦੀ ਕੰਜ਼ਰਵੇਟਿਵ ਪਾਰਟੀ ਨਵੇਂ ਨੇਤਾ ਅਤੇ ਪ੍ਰਧਾਨ ਮੰਤਰੀ ਦੀ ਚੋਣ ਕਰੇਗੀ। ਜੌਹਨਸਨ ਨੇ ਕਿਹਾ, "ਮੈਨੂੰ ਆਪਣੀਆਂ ਪ੍ਰਾਪਤੀਆਂ 'ਤੇ ਬਹੁਤ ਮਾਣ ਹੈ। ਉਹ ਉਦੋਂ ਤੱਕ ਅਹੁਦੇ 'ਤੇ ਬਣੇ ਰਹਿਣਗੇ ਜਦੋਂ ਤੱਕ ਕੋਈ ਨਵਾਂ ਨੇਤਾ ਚੁਣਿਆ ਨਹੀਂ ਜਾਂਦਾ।'' ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਦੁਨੀਆ ਦੇ ਸਭ ਤੋਂ ਵਧੀਆ ਅਹੁਦੇ ਨੂੰ ਛੱਡਣ ਤੋਂ ਦੁਖੀ ਹਨ। ਉਹ ਨਵੇਂ ਨੇਤਾ ਦਾ ਜਿੰਨਾ ਵੀ ਹੋ ਸਕਿਆ ਸਮਰਥਨ ਕਰਨਗੇ।