ਬਠਿੰਡਾ ਦੇ ਰਿਜਨਲ ਪੋਲੀਟੈਕਨਿਕ ਕਾਲਜ ਵਿੱਚ ਬੀਤੇ ਦਿਨ ਜੇਈ ਦਾ ਪੇਪਰ ਦੇਣ ਆਏ ਵਿਦਿਆਰਥੀਆਂ ਤੋਂ ਕੜੇ ਉਤਾਰਨ ਦਾ ਮਾਮਲਾ ਗਰਮਾ ਗਿਆ ਹੈ ।ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ । ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਇਸ ਘਟਨਾ ਦੇ ਸਬੰਧ 'ਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ।
#OneIndiaPunjabi #Akaltakhatsahib #jathedaarsahib