ਦੋ ਦਿਨ ਤੋਂ ਦਿੱਲੀ 'ਚ ਕਾਂਗਰਸੀ ਲੋਕਸਭਾ ਮੈਂਬਰਾਂ ਦੁਆਰਾ ਮਹਿੰਗਾਈ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਸੀ। ਪਰ ਇਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਵੱਲੋਂ ਸਾਰੇ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ I ਇਸ ਸਬੰਧੀ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਵੀਡੀਓ ਪਾ ਕੇ ਇੰਨ੍ਹਾ ਪ੍ਰਦਰਸ਼ਨਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਦੀ ਗੱਲ ਕਹੀ I