ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਦੀ ਮੰਗ ਕਿਸਾਨਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ I ਤੇ ਹੁਣ ਜਦ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਹੋਣ ਜਾ ਰਿਹਾ ਹੈ ਤਾਂ ਕਿਸਾਨ ਦੁਬਾਰਾ ਰੋਹ ਵਿਚ ਆ ਗਏ ਹਨ I ਬੀਤੇ ਦਿਨ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਕੋਲ ਕਿਸਾਨ ਜੱਥੇਬੰਦੀਆਂ ਨੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੇ ਨਾਅਰਿਆਂ ਨਾਲ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ I ਕਿਸਾਨਾਂ ਵੱਲੋਂ ਇਸ ਨੂੰ ਕਾਲਾ ਕਾਨੂੰਨ ਦਸਦਿਆਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ I