¡Sorpréndeme!

‘Manish Sisodia 'ਤੇ CBI ਦੀ ਛਾਪੇਮਾਰੀ ਚੰਗੇ ਪ੍ਰਦਰਸ਼ਨ ਦਾ ਨਤੀਜਾ ਹੈ : Arvind Kejriwal | Oneindia Punjabi

2022-08-19 2 Dailymotion

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੇ ਘਰ CBI ਦੀ ਰੇਡ ਨੂੰ ਕੋਜੀ ਰਾਜਨੀਤੀ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤਕ ਨੰਬਰ-1 ਨਹੀਂ ਬਣ ਸਕਿਆ।ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਦਿਆਂਗੇ ਤਾਂ ਜੋ ਸੱਚ ਸਾਹਮਣੇ ਆ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤਕ ਸਾਡੇ ਕਈ ਮੰਤਰੀਆਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਕੁਝ ਵੀ ਸਾਹਮਣੇ ਨਹੀਂ ਆਇਆ। ਇਸ ਵਿੱਚੋਂ ਵੀ ਕੁਝ ਨਹੀਂ ਨਿਕਲੇਗਾ। #Arvindkejriwal #ManishSisodia #Newyorktimes