¡Sorpréndeme!

Sidhu Moosewala ਦੇ ਕਤਲ ਸਬੰਧੀ ਪੁਲਿਸ ਵੱਲੋਂ ਅਦਾਲਤ ਵਿੱਚ ਚਲਾਨ ਪੇਸ਼ | OneIndia Punjabi

2022-08-27 0 Dailymotion

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਕਰੀਬ 3 ਮਹੀਨੇ ਲੰਘ ਜਾਣ 'ਤੇ ਪੰਜਾਬ ਪੁਲਿਸ ਵੱਲੋਂ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ ਇਸ 1850 ਪੰਨਿਆਂ ਦੇ ਚਲਾਨ ਵਿੱਚ 24 ਮੁਲਜ਼ਮਾਂ ਦੇ ਨਾਮ ਸ਼ਾਮਿਲ ਕੀਤੇ ਗਏ ਹਨ ਅਤੇ 122 ਲੋਕਾਂ ਦੀ ਗਵਾਹੀ ਹੈ। ਜਿਕਰਯੋਗ ਹੈ ਕਿ ਇਸ ਕੇਸ ਵਿੱਚ ਪੰਜਾਬ ਪੁਲਿਸ ਕਈ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਦੋ ਦੇ ਐਨਕਾਊਂਟਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਮੁਕਤਸਰ ਦੇ ਗੈਂਗਸਟਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ, ਫਾਜ਼ਿਲਕਾ ਦੇ ਥਾਪਣ ਤੇ ਅਨਮੋਲ ਬਿਸ਼ਨੋਈ, ਗੁੜਗਾਓਂ ਦਾ ਲਿਪਨ ਨਿਹਰਾ ਜਿਹੜੇ ਕੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਕਲਚਰ ਨੂੰ ਪ੍ਰੋਮੋਟ ਕਰ ਰਹੇ ਹਨ ਅਤੇ ਇਸਦੇ ਨਾਲ ਨਾਲ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਇਹਨਾਂ ਦੀ ਅਹਿਮ ਭੂਮਿਕਾ ਨਿਭਾਉਣ ਦਾ ਇਲਜ਼ਾਮ ਹੈ। ਪੁਲਿਸ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਇਹਨਾਂ ਗੈਂਗਸਟਰਾਂ ਨੂੰ ਫੜਨ ਲਈ ਵਿਦੇਸ਼ ਤੋਂ ਭਾਰਤ ਲਿਆਂਦਾ ਜਾਵੇਗਾ। # sidhumoosewala #gangster #punjabpolice