ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਸਿੱਖ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਪਾਦਰੀ ਤੋਂ ਛੁਡਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਕੋਲ ਪਹੁੰਚ ਕੀਤੀ ਹੈ। ਇੰਨਾ ਹੀ ਨਹੀਂ ਪਾਦਰੀ ਉਸ ਦੀ ਪਤਨੀ ਅਤੇ ਬੱਚੇ ਨੂੰ ਛੱਡਣ ਲਈ ਨੌਜਵਾਨ ਨੂੰ ਸਿੱਖ ਧਰਮ ਛੱਡ ਕੇ ਈਸਾਈ ਧਰਮ ਅਪਣਾਉਣ ਲਈ ਮਜਬੂਰ ਕਰ ਰਿਹਾ ਹੈ।ਦਸ ਦਈਏ ਅੰਮ੍ਰਿਤਸਰ ਦੇ ਬਜ਼ਾਰ ਅੱਬਲਵਾਈਆਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਧਰਮ ਪ੍ਰਚਾਰ ਕਮੇਟੀ ਨੂੰ ਇਸ ਸੰਬੰਦੀ ਲਿਖਤੀ ਸ਼ਿਕਾਇਤ ਦਿੱਤੀ ਹੈ।