¡Sorpréndeme!

CM Mann ਨੇ 8736 ਅਧਿਆਪਕਾਂ ਨੂੰ ਪੱਕਾ ਕਰਨ 'ਤੇ ਲਗਾਈ ਮੋਹਰ | OneIndia Punjabi

2022-09-05 0 Dailymotion

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ 'ਤੇ ਅਧਿਆਪਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਅੱਜ ਪੰਜਾਬ ਕੈਬਨਿਟ ਮੀਟਿੰਗ ਵਿੱਚ 8736 ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਸੀਐਮ ਮਾਨ ਨੇ ਅਧਿਆਪਕਾਂ ਨੂੰ ਪੱਕਾ ਕਰਨ 'ਤੇ ਮੋਹਰ ਲਗਾ ਦਿੱਤੀ ਹੈ।ਅਧਿਆਪਕ ਦਿਵਸ 'ਤੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਕਿ ਸਾਡੀ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਹ ਅੱਜ ਪੂਰਾ ਹੋ ਗਿਆ ਹੈ। ਅਸੀਂ 36000 ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ 8736 ਅਧਿਆਪਕ ਹਨ, ਜਿਹਨਾਂ ਨੂੰ ਅਸੀ ਅੱਜ ਪੱਕਾ ਕਰ ਰਹੇ ਹਾਂ।