ਫਿਰੋਜ਼ਪੁਰ 'ਚ ਬਿਜਲੀ ਵਿਭਾਗ ਦੇ ਜੇਈ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆਂ ਮੀਟਰ ਲਗਾਉਣ ਗਏ ਜੇ.ਈ ਕਰਨੈਲ ਸਿੰਘ 'ਤੇ ਹਮਲਾ ਕਰਨ ਵਾਲੀਆਂ ਖਿਲਾਫ਼ IPC ਦੀ ਧਾਰਾ 307 ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ETO ਨੇ ਕਿਹਾ ਕਿ ਮੁਲਾਜ਼ਮਾਂ ਨਾਲ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਕਰਾਂਗੇ । ਸਰਕਾਰ ਵਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਨੂੰ ਚੋਰੀ ਕਰਨਾ ਗੰਭੀਰ ਜੁਰਮ ਹੈ, ਉਹਨਾਂ ਕਿਹਾ ਕਿ ਸਾਨੂੰ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸ਼ਲਾਘਾ ਕਰਨੀ ਚਾਹੀਦੀ ਹੈ, ਅਜਿਹੇ ਮੁਲਾਜ਼ਮ ਪੰਜਾਬ ਦਾ ਮਾਣ ਹਨ, ਉਨ੍ਹਾਂ 'ਤੇ ਹਮਲਾ ਕਰਨਾ ਨਿੰਦਣਯੋਗ ਹੈ।