ਬੁੱਧਵਾਰ ਰਾਤ ਜਲੰਧਰ ਦੀ ਸ਼ਾਸਤਰੀ ਮਾਰਕੀਟ ਸਥਿਤ ਇਕ ਦੁਕਾਨ ਦੇ ਰਾਜ਼ੀਨਾਮੇ ਦੌਰਾਨ ਹੋਏ ਵਿਵਾਦ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪਣੇ ਹੀ ਡੀਸੀਪੀ ਨਰੇਸ਼ ਡੋਗਰਾ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤੇ ਐੱਸਸੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ।