ਅੰਮ੍ਰਿਤਸਰ ਦੇ ਪਿੰਡ ਡੱਡੂਆਣਾ ਅਤੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿਖੇ ਮਸੀਹੀ ਭਾਈਚਾਰੇ ਨਾਲ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਅੱਜ ਪੂਰੇ ਪੰਜਾਬ 'ਚ ਮਸੀਹੀ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਚਲਦਿਆਂ ਅੰਮ੍ਰਿਤਸਰ ਦੇ ਵਿੱਚ ਮਸੀਹ ਭਾਈਚਾਰੇ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੜਕ ਬੰਦ ਕਰਕੇ ਵੀ ਨਾਅਰੇਬਾਜ਼ੀ ਕੀਤੀ, ਮਸੀਹ ਭਾਈਚਾਰੇ ਦੇ ਆਗੂਆਂ ਨੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਗੂ ਅਮ੍ਰਿਤਪਾਲ ਸਿੰਘ 'ਤੇ ਵੀ ਸਵਾਲ ਚੁੱਕੇ।