ਪੰਜਾਬ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਦੀ ਸਾਜਿਸ਼ 'ਚ ਸ਼ਾਮਿਲ ਬਬੀਹਾ ਗੈਂਗ ਦੇ ਮੋਸਟ ਵਾਂਟੇਡ ਗੈਂਗਸਟਰ ਨੀਰਜ ਚਸਕਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਨੀਰਜ ਚਸਕਾ ਉਹੀ ਮੁਲਜ਼ਮ ਹੈ ਜਿਸ ਨੇ ਚੰਡੀਗੜ੍ਹ ਦੇ ਪਲੇਅਬੁਆਏ ਡਿਸਕੋ ਵਿੱਚ ਗੁਰਲਾਲ ਬਰਾੜ ਦਾ ਕਤਲ ਕੀਤਾ ਸੀ। ਬੰਬੀਹਾ ਗਰੁਪ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ ਕਿ ਸਾਡੇ ਸਾਥੀ ਨੀਰਜ ਚਸਕਾ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ, ਉਸ ਦਾ ਨਾ ਤਾਂ ਐਨਕਾਊਂਟਰ ਕੀਤਾ ਜਾਵੇ ਅਤੇ ਨਾ ਹੀ ਉਸ ਨਾਲ ਧੱਕਾ-ਮੁੱਕੀ ਕੀਤੀ ਜਾਵੇ, ਨਹੀਂ ਤਾਂ ਇਸ ਦਾ ਨਤੀਜਾ ਬੁਰਾ ਭੁਗਤਣਾ ਪਵੇਗਾ।