ਰਿਸ਼ਵਤ ਦੇ ਦੋਸ਼ਾ ਤਹਿਤ ਜਿਸ ਮਹਿਲਾਂ ਅਧਿਕਾਰੀ ਨੂੰ ਪੁਲਿਸ ਦੇ ਸ਼ਿਕੰਜੇ 'ਚ ਫਸਾਇਆ ਸੀ ਹੁਣ ਉਸੇ ਦੇ ਭਰਾ ਕੋਲੋਂ ਰਿਸ਼ਵਤ ਮੰਗਣ ਵਾਲੇ ਇਕ ਸ਼ਾਤਿਰ ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਏ। ਕਾਬੂ ਕੀਤੇ ਗਏ ਮੁਲਜ਼ਮ ਦੀ ਸ਼ਨਾਖ਼ਤ ਸੁਖਜਿੰਦਰ ਸਿੰਘ ਵਾਸੀ ਜਲਾਲਾਬਾਦ ਵਜੋਂ ਹੋਈ ਏ ਜੋ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ।