ਗੈਂਗਸਟਰਾਂ ਵਲੋਂ ਜਾਨੋ ਮਾਰਨ ਦੀਆਂ ਮਿਲ ਰਹੀਆਂ ਲਗਾਤਾਰ ਧਮਕੀਆਂ ਦੇ ਬਾਵਜੂਦ, ਪੰਜਾਬੀ ਗਾਇਕ ਮਨਕੀਰਤ ਔਲਖ ਲੰਬੇ ਸਮੇਂ ਤੋਂ ਬਾਅਦ ਭਾਰਤ ਪਰਤ ਆਏ ਨੇ । ਦਰਅਸਲ, 29 ਮਈ ਨੂੰ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ । ਜਿਸ ਦੇ ਚਲਦੇ ਮਨਕੀਰਤ ਔਲਖ ਕੈਨੇਡਾ ਚਲੇ ਗਏ ਸਨ। ਭਾਵੇਂ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਸਪੱਸ਼ਟ ਕੀਤਾ ਸੀ, ਕਿ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਬਾਵਜੂਦ ਇਸ ਦੇ ਬੰਬੀਹਾ ਗਰੁੱਪ ਵੱਲੋਂ ਮਨਕੀਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। #MankiratAulakh #PunjabiSinger #BambihaGroup