ਛੋਟੇ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਬਾਲ ਦਿਵਸ ਕਹਿਣ ਦਾ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਬੀਤੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਸਮੇਂ ਵੀ ਇਤਰਾਜ਼ ਜਤਾਇਆ ਗਿਆ ਸੀ।