ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੇ ਏਡੀਜੀਪੀ ਐਲਕੇ ਯਾਦਵ (ADGP LK Yadav) 'ਤੇ ਆਧਾਰਿਤ ਐੱਸਆਈਟੀ (SIT) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ। ਉਕਤ ਮਾਮਲੇ 'ਚ ਐੱਸਆਈਟੀ ਨੇ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਭੇਜਿਆ ਸੀ। ਇਹ ਪੁੱਛਗਿੱਛ ਸੈਕਟਰ-9 ਸਥਿਤ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਕੀਤੀ ਗਈ।