ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੀ ਰਾਤ ਉੱਚ ਸੁਰੱਖਿਆ ਵਾਲੀ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਨਿਰੀਖਣ ਕੀਤਾ। ਉਹਨਾਂ ਨੇ ਸਟਾਫ਼ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਉਂਦਿਆਂ ਅੱਠ ਮੋਬਾਈਲ ਫ਼ੋਨ ਜ਼ਬਤ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਜਦੋਂ ਤੋਂ 'ਆਪ' ਸਰਕਾਰ ਸੱਤਾ 'ਚ ਆਈ ਹੈ, ਜੇਲ੍ਹਾਂ ਦੇ ਹਾਲਾਤ ਸੁਧਾਰਨ ਲਈ ਕਈ ਕਦਮ ਚੁੱਕੇ ਗਏ ਹਨ।