ਸ਼੍ਰੀ ਮੁਕਤਸਰ ਸਾਹਿਬ 'ਚ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਤਾਲਮੇਲ ਕਰਕੇ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ।