ਇਸ ਵਾਰ ਲੋਕ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿੱਚ ਕਾਲੀ ਦੀਵਾਲੀ ਮਨਾਉਣਗੇ। ਮੂਸੇਵਾਲਾ ਕਤਲ ਕਾਂਡ ਵਿੱਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਤੇ ਪਿੰਡ ਵਾਸੀ ਰੋਹ ਵਿੱਚ ਹਨ। ਪਿੰਡ ਮੂਸੇਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਦੀਵਾਲੀ ਪਿੰਡ ਮੂਸੇਵਾਲਾ ਵਿੱਚ ਨਹੀਂ ਮਨਾਈ ਜਾਵੇਗੀ।