ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ 24 ਨਵੰਬਰ ਨੂੰ ਅੰਬਾਲਾ 'ਚ ਰੇਲ ਰੋਕੋ ਪ੍ਰੋਗਰਾਮ ਚਲਾਉਣ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ ਕਿ ਕਿਸਾਨਾਂ ਖਿਲਾਫ਼ ਦਰਜ ਕੀਤੇ ਕੇਸ ਅਜੇ ਤਕ ਵਾਪਸ ਨਹੀਂ ਹੋਏ ਹਨ। ਇਸ ਦੇ ਵਿਰੋਧ 'ਚ 24 ਨਵੰਬਰ ਨੂੰ ਰੇਲ ਆਵਾਜਾਈ ਠੱਪ ਕੀਤੀ ਜਾਵੇਗੀ।