ਕੋਟਕਪੂਰਾ 'ਚ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਤੋਂ ਬਾਅਦ ਅਕਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ 'ਤੇ ਸਵਾਲ ਚੁੱਕੇ। ਪੰਜਾਬ ਦੀ ਸੁਰੱਖਿਆ 'ਤੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ Law and Order ਦੀ ਕਮਜ਼ੋਰ ਸਥਿਤੀ ਹੋਣ ਕਰਕੇ ਹੀ ਪੰਜਾਬ 'ਚ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ ।