ਦਿੱਲੀ ਸਰਕਾਰ ਦੀ ਤਰਜ਼ 'ਤੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦਾ ਲੋਹਾ ਹੁਣ ਕੇਂਦਰ ਸਰਕਾਰ ਨੇ ਵੀ ਮੰਨ ਲਿਆ ਹੈ। ਕੇਂਦਰ ਨੇ ਆਮ ਆਦਮੀ ਕਲੀਨਿਕ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ, ਕਿ ਕਲੀਨਿਕਾਂ ਵਿੱਚ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਲੋਕਾਂ ਨੂੰ ਕਲੀਨਿਕ 'ਚ ਹਰ ਸਹੂਲਤਾਂ ਮਿਲ ਰਹੀ ਹੈ ।