NIA ਵੱਲੋਂ ਸਿੱਧੂ ਮੂਸੇਵਾਲਾ ਕਾਂਡ 'ਚ ਸ਼ਾਮਿਲ ਗੈਂਗਸਟਰ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ। NIA ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਰੇਡ ਕੀਤੀ ਹੈ। ਰਵੀ ਰਾਜਗੜ੍ਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਰਵੀ ਨੂੰ ਸਿੱਧੂ ਮੂਸੇਵਾਲਾ ਕੇਸ ਵਿੱਚ ਵੀ ਲੋੜੀਂਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਐਨਆਈਏ ਦੀ ਟੀਮ ਨੇ ਰਵੀ ਦੇ ਘਰ ਰੇਡ ਕੀਤੀ। ਇਸ ਤੋਂ ਪਹਿਲਾਂ ਸਤੰਬਰ ਵਿੱਚ ਰਵੀ ਦੇ ਘਰ ਰੇਡ ਹੋਈ ਸੀ। ਰਵੀ ਖਿਲਾਫ 10 ਮੁਕੱਦਮੇ ਦਰਜ ਹਨ। 2011 ਵਿੱਚ ਕਤਲ ਕੇਸ ਵਿੱਚ ਰਵੀ ਨੂੰ ਉਮਰ ਕੈਦ ਸੁਣਾਈ ਗਈ ਸੀ। ਇਸ ਦੇ ਨਾਲ ਹੀ NIA ਨੇ ਅੱਜ ਸਵੇਰੇ ਦਿੱਲੀ, ਰਾਜਸਥਾਨ ਅਤੇ ਹਰਿਆਣਾ 'ਚ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਪੁੱਛਗਿੱਛ ਲਈ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਲਿਆਂਦਾ ਗਿਆ ਸੀ। ਗੈਂਗਸਟਰ ਤੋਂ ਪੁੱਛਗਿੱਛ ਤੋਂ ਬਾਅਦ ਕੇਂਦਰੀ ਏਜੰਸੀ ਨੇ ਇਹ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹਾਲ ਹੀ 'ਚ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ 25 ਤੋਂ ਵੱਧ ਗੈਂਗਸਟਰਾਂ ਦੀ ਸੂਚੀ ਦਿੱਤੀ ਸੀ, ਜਿਸ 'ਚ ਦਿੱਲੀ, ਹਰਿਆਣਾ ਤੇ ਪੰਜਾਬ ਦੇ 25 ਗੈਂਗਸਟਰਾਂ ਦੇ ਨਾਂ ਸਨ।