ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਵੱਡੀ ਗਿਣਤੀ ਵਿੱਚ ਰੋਜ਼ਾਨਾ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ, ਉਥੇ ਹੀ ਅੱਜ ਸ੍ਰੀ ਦਰਬਾਰ ਸਾਹਿਬ ਭਾਰਤ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਤਮਸਤਕ ਹੋਣ ਪਹੁੰਚੇ । ਉਥੇ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ।