ਕੇਂਦਰ ਦੀ ਮੋਦੀ ਸਰਕਾਰ ਵਲੋਂ ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੀ ਤਜਵੀਜ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੀ ਤਜਵੀਜ ਦੀ ਵਿਰੋਧ ਕਰਨ ਤੋਂ ਬਾਦ ਹੁਣ ਸੁਖਬੀਰ ਬਾਦਲ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਸੁਖਬੀਰ ਬਾਦਲ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਅਜਿਹਾ ਨਾ ਕੀਤਾ ਜਾਵੇ।ਬਾਦਲ ਨੇ ਕੇਂਦਰ ਸਰਕਾਰ ਵਲੋਂ ਸਿੱਖ ਫੌਜੀਆਂ ਦੇ ਹੈਲਮਟ ਪਾਉਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੈਲਮਟ ਦੇ ਵਿਰੁੱਧ ਪਹਿਲਾ ਵੀ ਸਿੱਖਾਂ ਨੇ ਸੰਘਰਸ਼ ਕੀਤਾ ਹੈ ਅਤੇ ਹੁਣ ਵੀ ਅਜਿਹਾ ਕੋਈ ਫ਼ੈਸਲਾ ਨਹੀਂ ਲੈਣਾ ਚਾਹੀਦਾ।