ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾਂ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਏਜੀਟੀਐੱਫ ਦੀ ਟੀਮ ਨੇ 2 ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ। ਏਜੀਟੀਐੱਫ ਚੀਫ ਪ੍ਰਮੋਦ ਬਾਨ ਨੇ ਮੋਰਚਾ ਸੰਭਾਲਿਆ ਹੋਇਆ ਹੈ। ਜਾਣਕਾਰੀ ਮੁਤਾਬਕ ਕੁੱਲ ਤਿੰਨ ਗੈਂਗਸਟਰ ਸਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਹੈ ਤੇ ਇਕ ਦੀ ਹਾਲ ਗੰਭੀਰ ਹੈ ਜਦਕਿ ਦੋ ਪੁਲਿਸ ਮੁਲਾਜ਼ਮ ਵੀ ਇਸ ਦੌਰਾਨ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਇਲਾਕੇ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਹੈ। ਮ੍ਰਿਤਕ ਥਾਰ ਤੇ ਸਕਾਰਪੀਓ 'ਚ ਸਨ।