ਹੈਰੋਇਨ ਦੀ ਵੱਡੀ ਬਰਾਮਦਗੀ ਕਰਦਿਆਂ ਐਸਟੀਐਫ ਲੁਧਿਆਣਾ ਰੇਂਜ ਦੀ ਟੀਮ ਨੇ ਬਚਿੱਤਰ ਕਾਲੋਨੀ ਦੇ ਵਾਸੀ ਮੁਲਜ਼ਮ ਅਰਜਨ ਸਿੰਘ (40) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਦੇ ਸਕੂਟਰ ਚੋਂ 1 ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।