ਪੰਜਾਬ ਦੇ ਅੰਮ੍ਰਿਤਸਰ 'ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰਾਂ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ (ਨੰਬਰ A/F) ਵਿੱਚ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ।
.
Smugglers were roaming in Thar, came face to face with Police, bullets fired!
.
.
.
#AmritsarNews #Encounter #punjabnews