ਹਲਕਾ ਸਨੌਰ ਦੇ ਪਿੰਡ ਦੇਵੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ 90 ਲੱਖ ਨਾਲ ਬਣਨ ਵਾਲੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਬੱਸ ਸਟੈਂਡ ਢਹਿ ਢਹਿਰੀ ਹੋ ਚੁੱਕਾ ਸੀ, ਜਿਸ ਕਰਕੇ ਦੇਵੀਗੜ੍ਹ ਸਣੇ ਨੇੜਲੇ ਵਸਨੀਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦੇਵੀਗੜ੍ਹ ਦੇ ਨਵੇਂ ਬਣਨ ਵਾਲੇ ਬੱਸ ਅੱਡੇ ਲਈ 90 ਲੱਖ ਰੁਪਏ ਦਿੱਤੇ ਗਏ ਹਨ। ਜਿਸ 'ਚੋਂ ਪਹਿਲੀ ਕਿਸ਼ਤ 33 ਲੱਖ ਰੁਪਏ ਜਾਰੀ ਵੀ ਕੀਤੀ ਜਾ ਚੁੱਕੀ ਹੈ।
.
Political tone of CM Mann's wife! Mrs Maan in Patiala, listen to what she said?
.
.
.
#cmbhagwantmann #punjabnews #cmmannwife