ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਅਤੇ ਮੌਜੂਦਾ ਬੀਜੇਪੀ ਆਗੂ ਸਤਿਕਾਰ ਕੌਰ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ । ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕਾ ਸਤਿਕਾਰ ਕੌਰ ਖ਼ਿਲਾਫ਼ ਫਿਰੋਜ਼ਪੁਰ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸਾਬਕਾ ਵਿਧਾਇਕਾ ਦੇ ਪਤੀ ਲਾਡੀ ਗੈਰੀ ਨੂੰ ਵੀ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਜੇ ਇਸਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ | ਦੱਸਦਈਏ ਕਿ ਸਤਿਕਾਰ ਕੌਰ ਕੋਲੋਂ 20222 'ਚ ਮਾਰਚ ਮਹੀਨੇ ਵਿਜੀਲੈਂਸ ਨੇ ਦਫ਼ਤਰ ਬੁਲਾ ਕੇ 5 ਘੰਟੇ ਪੁੱਛਗਿੱਛ ਵੀ ਕੀਤੀ ਸੀ ਤੇ ਉਹਨਾਂ ਦੇ ਘਰ ਛਾਪੇਮਾਰੀ ਵੀ ਕੀਤੀ ਗਈ ਸੀ ਤੇ ਹੁਣ ਉਹਨਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਉਹਨਾਂ ਦੀ ਮੁਹਾਲੀ ਦੇ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
.
Former MLA and BJP leader Satkar Kaur was arrested by vigilance.
.
.
.
#SatkarKaurGehri #BJP #punjabnews