ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਆਪਣੀ ਅਦਾਕਾਰੀ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਹਨ। ਹਾਲ ਹੀ 'ਚ ਗੁਰਨਾਮ ਭੁੱਲਰ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਦੀ ਮੰਗਣੀ ਹੋ ਗਈ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਫੈਨਜ਼ ਗਾਇਕ ਨੂੰ ਵਧਾਈਆਂ ਦੇ ਰਹੇ ਹਨ। ਦਰਅਸਲ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਗੁਰਨਾਮ ਭੁੱਲਰ ਦੇ ਨਾਲ ਇੱਕ ਕੁੜੀ ਬੈਠੀ ਹੋਈ ਨਜ਼ਰ ਆ ਰਹੀ ਹੈ। ਗਾਇਕ ਦੇ ਸਿਰ 'ਤੇ ਪੱਗ ਬੰਨ੍ਹੀ ਹੋਈ ਹੈ ਤੇ ਉਹ ਇਸ ਵੀਡੀਓ 'ਚ ਕਾਫੀ ਸੋਹਣੇ ਵਿਖਾਈ ਦੇ ਰਹੇ ਹਨ। ਗੁਰਨਾਮ ਭੁੱਲਰ ਦੀ ਇਹ ਵੀਡੀਓ ਨੂੰ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ।
.
Gurnam Bhullar got engaged? Look in the video with whom the pair is made!
.
.
.
#gurnambhullar #punjabisinger #gurnambhullarengagement