ਪੰਜਾਬ ਅੱਜ ਧੁੰਦ ਦੀ ਚਿੱਟੀ ਚਾਦਰ ਵਿੱਚ ਲਪੇਟਿਆ ਹੋਇਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ। ਪਿਛਲੇ ਹਫਤੇ ਤੋਂ ਪੈ ਰਹੀ ਧੁੰਦ ਨਾ ਸਿਰਫ਼ ਹਾਦਸਿਆਂ ਦਾ ਕਾਰਨ ਬਣ ਰਹੀ ਹੈ, ਸਗੋਂ ਆਵਾਜਾਈ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਧੁੰਦ ਕਾਰਨ ਕਈ ਟ੍ਰੇਨਾਂ ਤੇ ਫਲਾਈਟਾਂ ਦੇਰੀ ਨਾਲ ਚੱਲ ਰਹੀਆਂ ਹਨ। ਦੂਜੇ ਪਾਸੇ ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਦੀ ਮੰਨੀਏ ਤਾਂ ਅੱਜ ਵੀ ਧੁੰਦ ਛਾਈ ਰਹੇਗੀ। ਵਿਭਾਗ ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ 30 ਦਸੰਬਰ ਤੋਂ ਧੁੰਦ ਘੱਟ ਜਾਵੇਗੀ ਪਰ ਠੰਢ ਵਧਣ ਦੀ ਸੰਭਾਵਨਾ ਹੈ।
.
Be careful! The weather is dangerous, the weather department has warned! Go out of the house only if there is an emergency!
.
.
.
#punjabnews #weathernews #weathernewslive