ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਹਾਂਗਕਾਂਗ ਤੋਂ ਸਾਹਮਣੇ ਆਈ ਹੈ। ਇਥੇ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਹਾਂਗਕਾਂਗ ਗਏ ਪੰਜਾਬੀ ਨੌਜਵਾਨ ਦੀ ਮੌ.ਤ ਹੋਣ ਦੀ ਖਬਰ ਹੈ।ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਦਾ ਰਹਿਣ ਵਾਲਾ ਸੀ। ਨਿਰਮਲ ਸਿੰਘ ਮਾਂ-ਪਿਓ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ।ਐਤਵਾਰ ਨੂੰ ਉਸ ਦੇ ਪੁੱਤਰ ਨਿਰਮਲ ਸਿੰਘ ਦੇ ਦੋਸਤਾਂ ਨੇ ਫੋਨ 'ਤੇ ਦੱਸਿਆ ਕਿ ਨਿਰਮਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਤੇ ਉਹ ਪਿਛਲੇ ਦਿਨਾਂ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ।
.
A Punjabi youth who went to earn a living in Hong Kong had a heart attack, it was unexpected.
.
.
.
#hongkongnews #punjabnews #nirmalsingh
~PR.182~