ਦੇਸ਼ ਦੇ ਕਈ ਹਿੱਸਿਆਂ ਵਿਚ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ 31 ਜਨਵਰੀ ਤੋਂ 4 ਫਰਵਰੀ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਠੰਢ ਵਧੇਗੀ ਅਤੇ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ। ਆਈਐਮਡੀ ਦੇ ਅਨੁਸਾਰ, ਯੂਪੀ ਅਤੇ ਪੰਜਾਬ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹਿਣ ਦੀ ਸੰਭਾਵਨਾ ਹੈ।ਪੰਜਾਬ ਤੇ ਹਰਿਆਣਾ ਵਿੱਚ ਅੱਜ ਫਿਰ ਸੰਘਣੀ ਧੁੰਦ ਪਈ ਹੈ। ਦੋਵੇਂ ਸੂਬਿਆਂ ਵਿੱਚ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਹੈ। ਇਸ ਦੇ ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਕਾਰਨ ਅਗਲੇ ਹਫ਼ਤੇ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਦਿੱਲੀ, ਹਰਿਆਣਾ, ਯੂਪੀ, ਪੰਜਾਬ, ਚੰਡੀਗੜ੍ਹ, ਉੱਤਰੀ ਰਾਜਸਥਾਨ, ਬਿਹਾਰ, ਝਾਰਖੰਡ, ਉੱਤਰ-ਪੂਰਬੀ ਮੱਧ ਪ੍ਰਦੇਸ਼, ਪੱਛਮੀ ਬੰਗਾਲ ਅਤੇ ਸਿੱਕਮ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 7 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
.
Be careful! After the sunshine, the weather started to change again, it will rain, it will bring out the cold!
.
.
.
#punjabnews #weathernews #punjabweather