ਭਾਰਤੀ ਮੂਲ ਦੇ 24 ਸਾਲਾ ਵਿਅਕਤੀ ਨੇ ਪਿਛਲੇ ਸਾਲ ਅਕਤੂਬਰ ਵਿੱਚ ਦੱਖਣੀ ਲੰਡਨ ਵਿੱਚ ਆਪਣੀ 19 ਸਾਲਾ ਪਤਨੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਜੁਰਮ ਕਬੂਲ ਕਰ ਲਿਆ ਹੈ। ਕ੍ਰੋਇਡਨ ਵਾਸੀ ਸਾਹਿਲ ਸ਼ਰਮਾ ਨੂੰ ਵੀਰਵਾਰ ਨੂੰ ਕਿੰਗਸਟਨ ਕਰਾਊਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਸ ਨੇ ਪੰਜਾਬ ਦੇ ਗੁਰਦਾਸਪੁਰ ਦੀ ਮਹਿਕ ਸ਼ਰਮਾ ਦੀ ਹੱਤਿਆ ਦੀ ਗੱਲ ਕਬੂਲ ਕਰ ਲਈ। ਮੈਟਰੋਪੋਲੀਟਨ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸੇ ਅਦਾਲਤ ਵੱਲੋਂ ਸਾਹਿਲ ਸ਼ਰਮਾ ਨੂੰ 26 ਅਪਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਸਾਹਿਲ ਨੇ ਪਿਛਲੇ ਸਾਲ 29 ਅਕਤੂਬਰ ਨੂੰ 999 ’ਤੇ ਫੋਨ ਕੀਤਾ ਸੀ ਅਤੇ ਪੁਲੀਸ ਅਪਰੇਟਰ ਨੂੰ ਇਸ ਕਤਲ ਬਾਰੇ ਜਾਣਕਾਰੀ ਦਿੱਤੀ ਸੀ।ਮੌਕੇ 'ਤੇ ਪਹੁੰਚਣ 'ਤੇ ਅਧਿਕਾਰੀਆਂ ਨੇ ਮਹਿਕ ਨੂੰ ਬੇਹੋਸ਼ ਪਾਇਆ ਅਤੇ ਉਸ ਦੀ ਗਰਦਨ 'ਤੇ ਚਾਕੂ ਦੇ ਗੰਭੀਰ ਜ਼ਖਮ ਸਨ।
.
In London, the husband did the dir+ty work with his Punjabi wife! Accepted alone.
.
.
.
#londonnews #punjabiboy #punjabnews
~PR.182~