¡Sorpréndeme!

ਹਾਈਟੈੱਕ ਨਾਕੇ ਤੇ ਅਚਾਨਕ ਚੈਕਿੰਗ ਲਈ ਪੁੱਜੇ ਏ ਡੀ ਜੀ ਪੀ ਲਾਅ ਐਂਡ ਆਰਡਰ

2025-01-22 1 Dailymotion

ਅੰਮ੍ਰਿਤਸਰ: ਪੰਜਾਬ ਭਰ ਦੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਏਡੀਜੀਪੀ ਲਾਅ ਐਂਡ ਆਰਡਰ ਸੁਰਿੰਦਰ ਪਾਲ ਸਿੰਘ ਪਰਮਾਰ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਲੜੀ ਦੇ ਤਹਿਤ ਅੱਜ ਅੰਮ੍ਰਿਤਸਰ ਦਿਹਾਤੀ ਦੇ ਸ਼ੁਰੂਆਤੀ ਹੱਦ ਹਾਈਟੈਕ ਪੁਲਿਸ ਨਾਕਾ ਬਿਆਸ ਵਿਖੇ ਏਡੀਜੀਪੀ ਸੁਰਿੰਦਰ ਪਾਲ ਸਿੰਘ ਪਰਮਾਰ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੌਰਾਨ ਉਹਨਾਂ ਵੱਲੋਂ ਨਾਕੇ ਤੇ ਮੌਜੂਦ ਪੁਲਿਸ ਟੀਮਾਂ ਦੇ ਨਾਲ ਮੁਲਾਕਾਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜਿਸ ਤੋਂ ਬਾਅਦ ਉਹਨਾਂ ਵੱਲੋਂ ਥਾਣਾ ਬਿਆਸ ਵਿਖੇ ਪਹੁੰਚ ਕੇ ਵੱਖ-ਵੱਖ ਪੁਲਿਸ ਚੌਂਕੀਆਂ ਦੇ ਇੰਚਾਰਜਾਂ ਤੋਂ ਇਲਾਵਾ ਉਪ ਪੁਲਿਸ ਕਪਤਾਨ ਬਾਬਾ ਬਕਾਲਾ ਸਾਹਿਬ ਅਰੁਣ ਸ਼ਰਮਾ, ਥਾਣਾ ਬਿਆਸ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਸਮੇਤ ਟੀਮ ਨਾਲ ਮੁਲਾਕਾਤ ਕੀਤੀ ਗਈ। ਇਸ ਦੇ ਨਾਲ ਹੀ ਇਲਾਕੇ ਦੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਲਈ ਵਿਸ਼ੇਸ਼ ਹਦਾਇਤਾਂ ਵੀ ਉਹਨਾਂ ਵੱਲੋਂ ਜਾਰੀ ਕੀਤੀਆਂ ਗਈਆਂ। 

ਇਸ ਦੌਰਾਨ ਗੱਲਬਾਤ ਕਰਦੇ ਹੋਏ ਏਡੀਜੀਪੀ ਸੁਰਿੰਦਰ ਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਇਹ ਅਚਨਚੇਤ ਚੈਕਿੰਗ ਪੰਜਾਬ ਭਰ ਦੇ ਵਿੱਚ ਕੀਤੀ ਜਾ ਰਹੀ ਹੈ। ਇਸ ਦਾ ਵਿਸ਼ੇਸ਼ ਮੰਤਵ ਪੁਲਿਸ ਟੀਮਾਂ ਦੇ ਵਿੱਚ ਡਿਊਟੀ ਨੂੰ ਤਨਦੇਹੀ ਦੇ ਨਾਲ ਨਿਭਾਉਣ ਅਤੇ ਉਹਨਾਂ ਨੂੰ ਉਤਸਾਹ ਭਰਪੂਰ ਕਰਨਾ ਹੈ। ਇਹਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਲਈ ਵੱਖ-ਵੱਖ ਜਿਲਿਆਂ ਦੇ ਵਿੱਚ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।

ਬਾਈਟ : ਸੁਰਿੰਦਰਪਾਲ ਸਿੰਘ ਪਰਮਾਰ, ਏਡੀਜੀਪੀ ਲਾਅ ਐਂਡ ਆਰਡਰ ਪੰਜਾਬ।।