ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਦੇਸ਼ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਲਿਆਂਦਾ ਜਾਵੇਗਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ 'ਚ ਹਨ ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ। ਦੱਸਦਈਏ ਕਿ ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ 'ਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ 'ਤੇ ਰੋਕ ਦਿੱਤਾ। ਕਿਸਾਨ ਸ਼ੰਭੂ ਤੇ ਖਨੌਰੀ ਸਰਹੱਦ 'ਤੇ 11 ਮਹੀਨਿਆਂ ਤੋਂ MSP ਗਾਰੰਟੀ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
~PR.182~