Kisan News ਕਿਸਾਨਾਂ ਨੇ ਘੇਰੇ MLA ਦੇ ਦਫ਼ਤਰ, ਕਿਸਾਨਾਂ ਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰੇ ਦੇ ਵਿਰੋਧ ਵਿੱਚ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਤੇ ਦਫਤਰ ਅੱਗੇ ਤਿੰਨ ਘੰਟੇ ਲਈ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਜੋ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨਾਂ ਨਾਲ ਸੰਬੰਧਿਤ ਮੰਗਾਂ ਹਨ। ਉਹਨਾਂ ਨੂੰ ਪੂਰਾ ਕੀਤਾ ਜਾਵੇ,ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਸਤਬੀਰ ਸਿੰਘ ਅਤੇ ਹਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਯੁੰਕਤ ਕਿਸਾਨ ਮੋਰਚੇ ਦੇ ਵਲੋਂ ਅੱਜ ਸੱਦਾ ਦਿੱਤਾ ਗਿਆ ਸੀ ਕਿ ਪੰਜਾਬ ਦੇ ਐਮਐਲਏ ਦੇ ਦਫ਼ਤਰਾਂ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਕਿਸਾਨਾਂ ਨਾਲ ਧੱਕਾ ਕੀਤਾ ਗਿਆ ਜੋ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਸਦੀ ਉਹ ਨਿੰਦਿਆ ਕਰਦੇ ਹਨ। ਉਥੇ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਿਵੇਂ ਮੂੰਗੀ ਅਤੇ ਮੱਕੀ ਉਪਰ ਪੰਜਾਬ ਸਰਕਾਰ ਐੱਮ ਐੱਸ ਪੀ ਉੱਪਰ ਗਾਰੰਟੀ ਕਨੂੰਨ ਬਣਾਵੇ, ਪੰਜਾਬ ਦੇ ਹਰ ਇੱਕ ਖੇਤ ਤੱਕ ਪੰਜਾਬ ਸਰਕਾਰ ਨਹਿਰੀ ਪਾਣੀ ਦਾ ਪ੍ਰਬੰਧ ਕਰੇ, ਗੰਨਾ ਕਾਸ਼ਤਕਾਰਾਂ ਦਾ ਪੁਰਾਣਾ ਰਹਿੰਦਾ ਬਕਾਇਆ ਉਹਨਾਂ ਦੇ ਖਾਤਿਆਂ ਵਿੱਚ ਜਲਦੀ ਤੋਂ ਜਲਦੀ ਪਾਇਆ ਜਾਵੇ ਅਤੇ ਪੰਜਾਬ ਸਰਕਾਰ ਅਵਾਰਾ ਪਸ਼ੂਆਂ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ ਇਹਨਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰੇ ਅਤੇ ਧਰਨੇ ਵਿੱਚ ਆਗੂਆਂ ਨੇ ਕਿਸਾਨ ਆਗੂਆਂ ਦੀ ਕੀਤੀ ਗ੍ਰਿਫਤਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ।
~PR.182~