Farmer Protest: 19 ਮਾਰਚ ਨੂੰ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਮੁੜ ਤੋਂ ਕਿਸਾਨ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਦਾ ਕਹਿਣਾ ਹੈ 31 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।