ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind kejriwal) ਨੇ ਅੱਜ ਲੁਧਿਆਣਾ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਸਹੁੰ ਚੁੱਕ ਸਮਾਗਮ ਦੌਰਾਨ ਹਜ਼ਾਰਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਤੁਰੰਤ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ ਲੈਣ ਦੀ ਅਪੀਲ ਕੀਤੀ।