ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਤੇਜ਼ ਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਵਾਰ ਦੇ ਬਜਟ ਵਿਚ ਵੀ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਨਗਰ ਸੁਧਾਰ ਟਰੱਸਟਾਂ ਨਾਲ ਸਬੰਧਤ ਮਾਮਲਿਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਵੀ ਲਿਆਂਦੀ ਜਾ ਸਕਦੀ ਹੈ।