ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ (Amandeep Kaur) ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਭਾਗ ਨੇ ਉਸਨੂੰ ਨੌਕਰੀ ਤੋਂ ਵੀ ਬਰਖਾਸਤ ਕਰ ਦਿੱਤਾ ਹੈ। ਲੇਡੀ ਕਾਂਸਟੇਬਲ ਅਮਨਦੀਪ ਕੌਰ ਬਾਰੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਬਲਵਿੰਦਰ ਸਿੰਘ ਉਰਫ਼ ਸੋਨੂੰ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ, ਜੋ ਅਮਨਦੀਪ ਕੌਰ ਦੇ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ।