ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਡੀਆਂ ਅੰਦਰ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਹਲਕਾ ਅਜਨਾਲਾ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕੀਤੀ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਸਰਕਾਰ ਖਰੀਦੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ, "ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਨੂੰ ਮੰਡੀਆਂ ਚੋ ਚੁੱਕਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਰੁੱਲਣ ਨਹੀਂ ਦਿੱਤਾ ਜਾਵੇਗਾ।ਅਜਨਾਲਾ ਮੰਡੀ ਵਿੱਚ ਹਰ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ।"