¡Sorpréndeme!

ਵਕਫ਼ ਸੋਧ ਬਿੱਲ ਖ਼ਿਲਾਫ਼ ਫਗਵਾੜਾ ’ਚ ਮੁਸਲਿਮ ਭਾਈਚਾਰੇ ਦਾ ਜ਼ਬਰਦਸਤ ਰੋਸ, ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

2025-04-20 0 Dailymotion

ਕਪੂਰਥਲਾ: ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਵਕਫ਼ ਸੋਧ ਬਿੱਲ ਦੇ ਖ਼ਿਲਾਫ਼ ਮੁਸਲਿਮ ਭਾਈਚਾਰੇ ਵੱਲੋਂ ਕਪੂਰਥਲਾ ਦੇ ਫਗਵਾੜਾ ਵਿਖੇ ਰੋਸ ਪ੍ਰਗਟਾਇਆ ਗਿਆ ਹੈ। ਪ੍ਰਦਰਸ਼ਨ ਦੌਰਾਨ ਲੋਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਹ ਬਿੱਲ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਬਿੱਲ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਸਦ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆ ਗਿਆ ਇਹ ਕਦਮ ਸਿਰਫ਼ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦਾ ਹੈ। ਇਸ ਮੌਕੇ 'ਤੇ ਪ੍ਰਦਰਸ਼ਨਕਾਰੀ ਸਰਬਰ ਗੁਲਾਮ ਸੂਬਾ ਪ੍ਰਧਾਨ ਨੇ ਕਿਹਾ, “ਵਕਫ਼ ਐਕਟ ਵਿੱਚ ਹੋਈ ਤਰਮੀਮ ਸਾਡੀ ਧਾਰਮਿਕ ਅਤੇ ਪ੍ਰਬੰਧਕੀ ਆਜ਼ਾਦੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ। ਹੋਰ ਧਾਰਮਿਕ ਸੰਸਥਾਵਾਂ ਨੂੰ ਆਪਣਾ ਪ੍ਰਬੰਧ ਸੁਤੰਤਰ ਤੌਰ ’ਤੇ ਚਲਾਉਣ ਦੀ ਆਜ਼ਾਦੀ ਹੈ, ਪਰ ਇਹ ਸੋਧ ਸਿਰਫ਼ ਮੁਸਲਮਾਨਾਂ ਵਾਸਤੇ ਪਾਬੰਦੀ ਬਣਾਈ ਜਾ ਰਹੀ ਹੈ।