¡Sorpréndeme!

ਸੋਸ਼ਲ ਮੀਡੀਆ 'ਤੇ NRI ਦੀ ਵੀਡੀਓ ਵਾਇਰਲ, ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ, ਸੀਸੀਟੀਵੀ ਆਈ ਸਾਹਮਣੇ

2025-04-26 1 Dailymotion

ਅੰਮ੍ਰਿਤਸਰ: ਜ਼ਿਲ੍ਹੇ ਦੇ ਦਬੁਰਜੀ ਇਲਾਕੇ ਵਿੱਚ ਇੱਕ ਐੱਨਆਰਆਈ ਪਰਿਵਾਰ ਉੱਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਐੱਨਆਰਆਈ ਨੇ ਵਿਦੇਸ਼ ਤੋਂ ਵੀਡੀਓ ਜਾਰੀ NRI ਮੰਤਰੀ ਅਤੇ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਸਾਡੇ ਰਿਸ਼ਤੇਦਾਰ ਦੇ ਮੁੰਡੇ ਵੱਲੋਂ ਆਪਣੇ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਘਰ ਦੇ ਉਪਰ ਜਾਨਲੇਵਾ ਹਮਲਾ ਕੀਤਾ ਹੈ ਅਤੇ ਮੌਕੇ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆ ਮਿਲ ਰਹੀਆ ਹਨ ਅਤੇ ਪਰਿਵਾਰ ਸਦਮੇ ਵਿੱਚ ਹੈ। ਪੀੜਤ ਪਰਿਵਾਰ ਨੇ ਪੁਲਿਸ ਅਤੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਉਥੇ ਹੀ ਮਾਮਲੇ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।